Amrit vele da Hukamnama Sri Darbar Sahib, Sri Amritsar, Ang 670, 02-Jul-2019
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।


(Waheguru Ji Ka Khalsa, Waheguru Ji Ki Fathe)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
वाहिगुरू जी का खालसा श्री वाहिगुरू जी की फ़तेह।
Editorial Review Note
Religion World provides information on all religions and presents it impartially. You can send us information, news, updates, opinions, and suggestions at religionworldin@gmail.com. You can also follow us on X (Twitter), Facebook, and YouTube.
