RELIGION WORLD — THE INDEPENDENT SCIENTIFIC & INTERFAITH JOURNAL
Navigation

© 2026 Religion World Foundation.

Global Faith • Scientific Heritage • Human Ethics

Special: Amritvele da Hukamnama Sri Darbar Sahib Sri Amritsar

Special: Amritvele da Hukamnama Sri Darbar Sahib Sri Amritsar

Special: Amritvele da Hukamnama Sri Darbar Sahib Sri Amritsar
Visual Archive

Special: Amritvele da Hukamnama Sri Darbar Sahib Sri Amritsar

Amritvele da Hukamnama Sri Darbar Sahib Sri Amritsar, Ang 733, 26-May-2017

ਸੂਹੀ ਮਹਲਾ ੪ ਘਰੁ ੬  ੴ ਸਤਿਗੁਰ ਪ੍ਰਸਾਦਿ ॥  
सूही महला ४ घरु ६  ੴ सतिगुर प्रसादि ॥  
Soohee, Fourth Mehl, Sixth House:  One Universal Creator God. By The Grace Of The True Guru:

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥  ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥  ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥  ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥  ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

नीच जाति हरि जपतिआ उतम पदवी पाइ ॥  पूछहु बिदर दासी सुतै किसनु उतरिआ घरि जिसु जाइ ॥१॥  हरि की अकथ कथा सुनहु जन भाई जितु सहसा दूख भूख सभ लहि जाइ ॥१॥ रहाउ ॥  रविदासु चमारु उसतति करे हरि कीरति निमख इक गाइ ॥  पतित जाति उतमु भइआ चारि वरन पए पगि आइ ॥२॥

When someone of low social class chants the Lord’s Name, he obtains the state of highest dignity.  Go and ask Bidar, the son of a maid; Krishna himself stayed in his house. ||1||  Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||  Ravi Daas, the leather-worker, praised the Lord, and sang the Kirtan of His Praises each and every instant.  Although he was of low social status, he was exalted and elevated, and people of all four castes came and bowed at his feet. ||2||

ਨੀਚ ਜਾਤਿ = ਨੀਵੀਂ ਜਾਤਿ ਵਾਲਾ ਮਨੁੱਖ। ਉਤਮ ਪਦਵੀ = ਉੱਚਾ ਆਤਮਕ ਦਰਜਾ। ਪਾਇ = ਪਾ ਲੈਂਦਾ ਹੈ। ਬਿਦਰ = ਬਿਦਰ ਭਗਤ ਰਾਜਾ ਵਿਚਿਤ੍ਰ-ਵੀਰਜ ਦੀ ਦਾਸੀ ਸੁਦੇਸ਼ਣਾ ਦੀ ਕੁੱਖੋਂ ਵਿਆਸ ਰਿਸ਼ੀ ਦਾ ਪੁੱਤਰ ਸੀ। ਇਸ ਦਾ ਭਗਤੀ-ਭਾਵ ਵੇਖ ਕੇ ਹੀ ਕ੍ਰਿਸ਼ਨ ਜੀ ਦੁਰਜੋਧਨ ਦੇ ਮਹਲ-ਮਾੜੀਆਂ ਛੱਡ ਕੇ ਬਿਦਰ ਦੇ ਘਰ ਆ ਕੇ ਠਹਿਰੇ ਸਨ (ਵੇਖੋ ਭਾ: ਗੁਰਦਾਸ ਜੀ ਵਾਰ ੧੦}। ਘਰਿ ਜਿਸੁ = ਜਿਸ ਦੇ ਘਰ ਵਿਚ। ਜਾਇ = ਜਾ ਕੇ ॥੧॥ ਜਿਤੁ = ਜਿਸ (ਕਥਾ) ਦੀ ਰਾਹੀਂ। ਸਹਸਾ = ਸਹਿਮ ॥੧॥ ਨਿਮਖ ਇਕ = ਇਕ ਇਕ ਨਿਮਖ, ਹਰ ਵੇਲੇ {निमेष = ਅੱਖ ਝਮਕਣ ਜਿਤਨਾ ਸਮਾ}। ਕੀਰਤਿ = ਸਿਫ਼ਤ-ਸਾਲਾਹ। ਪਤਿਤ ਜਾਤਿ = ਨੀਵੀਂ ਜਾਤਿ ਵਾਲਾ। ਚਾਰਿ ਵਰਨ = ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ। ਪਗਿ = ਪੈਰ ਉੱਤੇ। ਆਇ = ਆ ਕੇ ॥੨॥

ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ॥ (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥

राग सूही घर ६ मैं गुरु रामदास जी की बाणी। अकाल पुरख एक है और सतगुरु की कृपा द्वारा मिलता है। नीची जात वाला मनुख भी परमात्मा का नाम जपने से ऊची आत्मिक अवस्था का दर्जा हासिल कर लेता है। (अगर यकीन नहीं आता तो किसी से) दासी के पुत्र बीदर की बात पूछ देखो। उस बीदर के घर में कृष्ण जी जा कर ठहरे थे॥१॥ हे सज्जनों! परमात्मा की अश्राज सिफत-सलाह सुना करो, जिस की बरकत से हेरेक प्रकार का सहम हेरेक प्रकार का दुःख दूर हो जाता है, (माया की) भूख मिट जाती है॥१॥रहाउ॥ (भगत) रविदास (जात का) चमार (था , वह परमात्मा की) सिफत सलाह करता था, वह हर समय प्रभु की कीर्ति करता था। नीची जात का रविदास महापुरख बन गया। चोहान वर्णों के मनुख उस के चरण आ कर लग गए॥२॥ 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Editorial Review Note

Written by Religion World — Bhavya Srivastava is the founder of Religion World and a veteran journalist with over 18 years of experience across broadcast, print, and digital media. A founding member of the International Association of Religion Journalists (IARJ), he has spent much of his career reporting on and producing content about religion, faith, and spirituality. .

Religion World provides information on all religions and presents it impartially. You can send us information, news, updates, opinions, and suggestions at religionworldin@gmail.com. You can also follow us on X (Twitter), Facebook, and YouTube.

May 26, 2017 4 min read
Share:

Leave a Reply

Your email address will not be published. Required fields are marked *